ਪੰਜਾਬ ਦੇ ਸਾਬਕਾ ਡੀ.ਜੀ.ਪੀ. ਸ਼ਸ਼ੀਕਾਂਤ ਵੱਲੋਂ ਗੈਂਗਸਟਰ ਵਿੱਕੀ ਗੌਂਡਰ ਦੀ ਮੌਤ ਦੇ ਬਾਅਦ ਦਿੱਤੇ ਗਏ ਬਿਆਨ ਨਾਲ ਹਲਚਲ

ਪੰਜਾਬ ਦੇ ਸਾਬਕਾ ਡੀ.ਜੀ.ਪੀ. ਸ਼ਸ਼ੀਕਾਂਤ ਵੱਲੋਂ ਗੈਂਗਸਟਰ ਵਿੱਕੀ ਗੌਂਡਰ ਦੀ ਮੌਤ ਦੇ ਬਾਅਦ ਦਿੱਤੇ ਗਏ ਜਾਂਚ ਦੇ ਬਿਆਨ ਨਾਲ ਹਲਚਲ ਪੈਦਾ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਜਾਂਚ ਦੀ ਮੰਗ ਨਹੀਂ ਕੀਤੀ।

ਮੈਂ ਸਿਰਫ ਇੰਨਾ ਹੀ ਕਿਹਾ ਸੀ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਨੂੰ ਗੈਂਗਸਟਰ ਬਣਾਉਣ ਵਾਲੇ ਕੁਝ ਸਿਆਸਤ ਦੇ ਲੋਕ ਹਨ, ਜਿਨ੍ਹਾਂ ਦੀ ਸ਼ਹਿ ‘ਤੇ ਉਹ ਇਹ ਕੰਮ ਕਰ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਮੈਂ ਕਿਹਾ ਸੀ ਕਿ ਉਸ ਦੀ ਮੌਤ ਨਾਲ ਉਨ੍ਹਾਂ ਲੋਕਾਂ ਦੇ ਨਾਂ ਦਬ ਜਾਣਗੇ ਜੋ ਇਸ ‘ਚ ਸ਼ਾਮਲ ਸਨ।

 

 

Your ads will be inserted here by

Easy Plugin for AdSense.

Please go to the plugin admin page to
Paste your ad code OR
Suppress this ad slot.


ਸ਼ਸ਼ੀਕਾਂਤ ਨੇ ਜਾਰੀ ਬਿਆਨ ‘ਚ ਦੱਸਿਆ ਕਿ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਕਾਰਨਾਂ ਦੀ ਜਾਂਚ ਹੋਣੀ ਚਾਹੀਦੀ ਹੈ, ਜਿਸ ਨਾਲ ਇਕ ਵਧੀਆ ਖਿਡਾਰੀ ਗੈਂਗਸਟਰ ਬਣ ਗਿਆ। ਅਜਿਹੇ ਲੋਕਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪ੍ਰਾਥਨਾ ਕੀਤੀ ਜਾਵੇ, ਜੋ ਬੇਕਸੂਰ ਨੌਜਵਾਨਾਂ ਨੂੰ ਆਪਣੀ ਨਿੱਜੀ ਵਰਤੋਂ ਲਈ ਅਪਰਾਧ ਦੀ ਦੁਨੀਆ ‘ਚ ਧਕੇਲ ਦਿੰਦੇ ਹਨ।

 

ਜਾਂਚ ਅਜਿਹੀ ਹੋਣੀ ਚਾਹੀਦੀ ਹੈ ਕਿ ਗੌਂਡਰ ਨੂੰ ਗੈਂਗਸਟਰ ਬਣਾਉਣ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬੇਨਕਾਬ ਕੀਤਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਗੌਂਡਰ ਮੁਕਾਬਲੇ ਦੀ ਜਾਂਚ ਹੋਣੀ ਚਾਹੀਦੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਅਜਿਹੇ ਕਦਮ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਸਰਕਾਰ ਵੱਲੋਂ ਕਿਸੇ ਵੀ ਅਜਿਹੇ ਬਦਲ ਫੈਸਲੇ ਨਾਲ ਸਰਕਾਰ ਅਤੇ ਸਰਕਾਰ ‘ਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਮੁਕਾਬਲੇ ‘ਚ ਗੈਂਗਸਟਰ ਦੀ ਮੌਤ ਨੌਜਵਾਨਾਂ ‘ਚ ਸਕਰਾਤਮਕ ਸੰਕੇਤ ਭੇਜਣਾ ਹੈ ਜਦਕਿ ਦੁੱਖ ਦੀ ਗੱਲ ਹੈ ਕਿ ਇਕ ਨੌਜਵਾਨ ਖਿਡਾਰੀ ਗਲਤ ਰਸਤੇ ‘ਤੇ ਚੱਲ ਪਿਆ, ਜਿਸ ਦੇ ਲਈ ਕੌਣ ਜ਼ਿੰਮੇਵਾਰ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।