ਮਸ਼ਹੂਰ ਗਾਇਕ ਸਿੱਪੀ ਗਿੱਲ ਖਿਲਾਫ ਪੁਲਸ ਕੋਲ ਸ਼ਿਕਾਇਤ,ਪੜੋ ਪੂਰੀ ਖਬਰ ਅਤੇ ਸ਼ੇਅਰ ਕਰੋ…

ਪੰਜਾਬੀ ਗਾਇਕ ਸਿੱਪੀ ਗਿੱਲ ਵਿਰੁਧ ਅਸ਼ਲੀਲ ਗਾਣੇ ਗਾਉਣ ਦੇ ਦੋਸ਼ ਲਗਾਉਂਦੇ ਹੋਏ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਇਹ ਸ਼ਿਕਾਇਤ ਆਰਟੀਆਈ ਕਾਰਕੁੰਨ ਪਰਵਿੰਦਰ ਸਿੰਘ ਕਿੱਤਣਾ ਨੇ ਨਵਾਂ ਸ਼ਹਿਰ ਪੁਲਿਸ ਕੋਲ ਕੀਤੀ ਹੈ। ਦਸ ਦਈਏ ਕਿ ਪਰਵਿੰਦਰ ਇਸ ਤੋਂ ਪਹਿਲਾਂ ਬਾਲੀਵੁੱਡ ਗਾਇਕ ਹਨੀ ਸਿੰਘ ਵਿਰੁਧ ਵੀ ਮੁਕੱਦਮਾ ਦਰਜ ਕਰਵਾਇਆ ਸੀ।

ਜਿਸਨੇ ਪਹਿਲਾਂ ਵੀ ਬਾਲੀਵੁੱਡ ਗਾਇਕ ਹਨੀ ਸਿੰਘ ‘ਤੇ ਮੁਕੱਦਮਾ ਦਰਜ ਕਰਵਾਇਆ ਸੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸਿੱਪੀ ਗਿੱਲ ਨੇ ਇਕ ਗੀਤ “ਕੁੜੀ ਏਂ ਤੂੰ ਅਫ਼ੀਮ ਅਫ਼ਗਾਨੀ ਵਰਗੀ ਗਾਇਆ ਹੈ। ਇਹ ਗੀਤ ਨਾ ਸਿਰਫ਼ ਅਸ਼ਲੀਲ ਹੈ ਬਲਕਿ ਔਰਤਾਂ ਲਈ ਨਿਰਾਦਰ ਦੀ ਭਾਵਨਾ ਨਾਲ ਭਰਿਆ ਹੋਇਆ ਹੈ।

ਸ਼ਿਕਾਇਤ ਕਰਤਾ ਦਾ ਕਹਿਣਾ ਹੈ ਕਿ ਭਾਵੇਂ ਇਹ ਗਾਣਾ ਲਗਭਗ ਦੋ ਸਾਲ ਪਹਿਲਾਂ ਤੋਂ ਚੱਲ ਰਿਹਾ ਹੈ ਪਰ ਉਸ ਨੂੰ ਇਸ ਬਾਰੇ ਕੁੱਝ ਦਿਨ ਪਹਿਲਾਂ ਹੀ ਪਤਾ ਚੱਲਿਆ ਹੈ।ਅਜਿਹੇ ਗੀਤ ਗਾਉਣਾ ਇੰਡੀਅਨ ਪੀਨਲ ਕੋਡ ਦੀ ਧਾਰਾ 294 ਤਹਿਤ ਅਪਰਾਧ ਹੈ। ਸ਼ਿਕਾਇਤ ਕਰਤਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਿੱਪੀ ਗਿੱਲ ਨਾਲ ਨਾ ਤਾਂ ਕੋਈ ਰੰਜਿਸ਼ ਹੈ ਅਤੇ ਨਾ ਹੀ ਉਹ ਉਸ ਨੂੰ ਨਿੱਜੀ ਤੌਰ ‘ਤੇ ਜਾਣਦੇ ਹਨ। ਦਸਣਯੋਗ ਹੈ ਕਿ ਪਰਵਿੰਦਰ ਸਿੰਘ ਕਿੱਤਣਾ ਨੇ ‘ਹੈਲਪ’ ਸੰਸਥਾ ਵਲੋਂ 2013 ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕਰਕੇ ਅਸ਼ਲੀਲ ਗਾਣੇ ਰੋਕਣ ਲਈ ਉਚਿਤ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਸੀ।

Your ads will be inserted here by

Easy Plugin for AdSense.

Please go to the plugin admin page to
Paste your ad code OR
Suppress this ad slot.

ਇਸਦੇ ਚਲਦਿਆਂ ਬਾਲੀਵੁੱਡ ਗਾਇਕ ਹਨੀ ਸਿੰਘ ‘ਤੇ ਮੁਕੱਦਮਾ ਦਰਜ ਹੋਇਆ ਸੀ।ਭਾਵੇਂ ਜਨਹਿਤ ਪਟੀਸ਼ਨ ਹਾਈਕੋਰਟ ਨੇ ਖ਼ਤਮ ਕਰ ਦਿੱਤੀ ਸੀ ਪਰ ਹਨੀ ਸਿੰਘ ਵਲੋਂ ਪਰਚਾ ਰੱਦ ਕਰਵਾਉਣ ਲਈ ਲਗਾਇਆ ਕੇਸ ਹਾਲੇ ਵੀ ਹਾਈ ਕੋਰਟ ਵਿਚ ਚੱਲ ਰਿਹਾ ਹੈ। ਪਰਵਿੰਦਰ ਸਿੰਘ ਕਿੱਤਣਾ ਨੇ ਨਵਾਂ ਸ਼ਹਿਰ ਪੁਲਿਸ ਨੂੰ ਸੁਪਰੀਮ ਕੋਰਟ ਵਲੋਂ ਜਾਰੀ ਉਨ੍ਹਾਂ ਹਦਾਇਤਾਂ ਦੀ ਕਾਪੀ ਵੀ ਦਿਤੀ ਹੈ |

ਜਿਨ੍ਹਾਂ ਤਹਿਤ ਪੁਲਿਸ ਦੁਆਰਾ ਹੱਥ ਪਾਉਣ ਯੋਗ ਜ਼ੁਰਮ ਵਿਚ ਪਰਚਾ ਦਰਜ ਕਰਨਾ ਜ਼ਰੂਰੀ ਕਰਾਰ ਦਿੱਤਾ ਗਿਆ।ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਸਤਿੰਦਰ ਸਿੰਘ ਨੇ ਇਹ ਦਰਖਾਸਤ ਜਾਂਚ ਕਰਨ ਵਾਸਤੇ ਡੀਐਸਪੀ ਸਪੈਸ਼ਲ ਬ੍ਰਾਂਚ ਨੂੰ ਮਾਰਕ ਕਰ ਦਿਤੀ ਹੈ।

ਪੋਸਟ ਚੰਗੀ ਲੱਗੇ ਤਾਂ ਵੱਧ ਤੋਂ ਵੱਧ ਸ਼ੇਅਰ ਕਰੋ ਜੀ